Listen

Description

ਗਉੜੀ ਕੀ ਵਾਰ ਮਹਲਾ 5 ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ
Gauree Kee Vaar, Fifth Mehl: Sung To The Tune Of Vaar Of Raa-I Kamaaldee-Mojadee:

ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਲੋਕ ਮਃ 5 ॥
Shalok, Fifth Mehl:

ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥
Auspicious and approved is the birth of that humble being who chants the Name of the Lord, Har, Har.

ਤਿਸੁ ਜਨ ਕੈ ਬਲਿਹਾਰਣੈ ਜਿਨਿ ਭਜਿਆ ਪ੍ਰਭੁ ਨਿਰਬਾਣੁ ॥
I am a sacrifice to that humble being who vibrates and meditates on God, the Lord of Nirvaanaa.

ਜਨਮ ਮਰਨ ਦੁਖੁ ਕਟਿਆ ਹਰਿ ਭੇਟਿਆ ਪੁਰਖੁ ਸੁਜਾਣੁ ॥
The pains of birth and death are eradicated, upon meeting the All-knowing Lord, the Primal Being.

ਸੰਤ ਸੰਗਿ ਸਾਗਰੁ ਤਰੇ ਜਨ ਨਾਨਕ ਸਚਾ ਤਾਣੁ ॥1॥
In the Society of the Saints, he crosses over the world-ocean; O servant Nanak, he has the strength and support of the True Lord. ||1||

Photo Creds @artofpunjab