ਸੋਰਠਿ ਮਹਲਾ ੪ ਪੰਚਪਦਾ ॥
ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥
ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥
ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥
ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥
ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥
ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥
ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥
ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥
ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥
ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥
ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥